The Summer News
×
Sunday, 28 April 2024

Lumpy Skin ਕਾਰਨ ਮਰਨ ਵਾਲੇ ਪਸ਼ੂਆਂ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਮੁਆਵਜ਼ਾ ਦੇਵੇ- ਸੰਸਦ ਮੈਂਬਰ ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ: ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਅੱਜ ਕੇਂਦਰੀ ਪਸ਼ੂ ਪਾਲਣ ਸਕੱਤਰ ਜਤਿੰਦਰ ਨਾਥ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੱਸਿਆ ਕਿ ਪੂਰੇ ਪੰਜਾਬ ਵਿੱਚ ਚਮੜੀ ਦੀ ਬਿਮਾਰੀ ਫੈਲ ਚੁੱਕੀ ਹੈ। ਲੱਖਾਂ ਪਸ਼ੂ ਇਸ ਬਿਮਾਰੀ ਨਾਲ ਪ੍ਰਭਾਵਿਤ ਹੋਏ ਹਨ ਅਤੇ ਵੱਡੀ ਗਿਣਤੀ ਵਿੱਚ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਦੇ ਸਮਰੱਥ ਨਹੀਂ ਹੈ, ਇਸ ਲਈ ਕੇਂਦਰੀ ਪਸ਼ੂ ਪਾਲਣ ਵਿਭਾਗ ਨੂੰ ਪੰਜਾਬ ਵਿੱਚ ਇਸ ਬਿਮਾਰੀ ਦੀ ਰੋਕਥਾਮ ਲਈ ਲੋੜੀਂਦੇ ਵਿਗਿਆਨਕ ਅਤੇ ਵਿੱਤੀ ਸਾਧਨ ਮੁਹੱਈਆ ਕਰਵਾਉਣੇ ਚਾਹੀਦੇ ਹਨ।


ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਛੋਟੇ ਕਿਸਾਨਾਂ ਅਤੇ ਗਰੀਬ ਪਰਿਵਾਰਾਂ ਲਈ ਆਮਦਨ ਦਾ ਇੱਕ ਵੱਡਮੁੱਲਾ ਸਰੋਤ ਹੈ ਅਤੇ ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਦੁਧਾਰੂ ਪਸ਼ੂਆਂ ਦੀ ਮੌਤ ਕਾਰਨ ਉਨ੍ਹਾਂ ਦਾ ਆਰਥਿਕ ਨੁਕਸਾਨ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਪੰਜਾਬ ਵਿੱਚ ਪ੍ਰਭਾਵਿਤ ਪਸ਼ੂ ਮਾਲਕਾਂ ਨੂੰ ਆਰਥਿਕ ਮੁਆਵਜ਼ਾ ਦੇਵੇ।


Story You May Like