The Summer News
×
Wednesday, 08 May 2024

ਆਰਟ ਐਂਡ ਕਰਾਫਟ ਡਿਪਲੋਮਾ ਹੋਲਡਰਾਂ ਦੀਆਂ ਮੰਗਾ ਨਾ ਮੰਨੇ ਜਾਣ ‘ਤੇ ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਹੋਵੇਗਾ ਵਿਰੋਧ

 ਗੁਰਦਾਸਪੁਰ: ਨਵੀ ਆਪ ਦੀ ਸਰਕਾਰ ਬਨਣ ਤੇ ਆਰਟ ਐਡ ਕਰਾਫਟ ਡਿਪਲੋਮਾ ਹੋਲਡਰ ਵੱਲੋ ਸੂਬਾ ਪ੍ਰਧਾਨ ਸੰਦੀਪ ਸਿੰਘ ਦੀ ਅਗਵਾਈ ਹੇਠ ਪਹਿਲੇ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਬਹੁਤ ਮੀਟਿੰਗਾਂ ਕੀਤੀਆਂ ਗਈਆਂ, ਪਰ ਕੋਈ ਹੱਲ ਨਹੀਂ ਨਿਕਲਿਆ ਅਤੇ ਨਵੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ 22 ਜੁਲਾਈ ਦੀ ਮੀਟਿੰਗ ਵਿੱਚ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਨੋਟੀਫਿਕੇਸ਼ਨ ਸਰਕਾਰ ਵੱਲੋ ਜਾਂ ਵਿਭਾਗ ਵੱਲੋ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ।


ਇਸ ਸੰਬੰਧੀ ਪ੍ਰਧਾਨ ਗੁਰਦਾਸਪੁਰ ਮੰਜੂ ਚੰਦਾ ਨੇ ਦੱਸਿਆ ਕਿ ਆਰਟ ਐਂਡ ਕਰਾਫਟ ਡਿਪਲੋਮਾ ਧਾਰਕ ਨੌਜਵਾਨ ਪਿਛਲੇ 10 ਸਾਲਾਂ ਤੋਂ ਰੁਜ਼ਗਾਰ ਦੀ ਉਡੀਕ ਕਰ ਰਹੇ ਹਨ। ਪਰ ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਇਸ ਵਿਸ਼ੇ ਦੀ ਕੋਈ ਭਰਤੀ ਨਹੀਂ ਕੀਤੀ, ਜਿਸ ਕਾਰਨ ਸਕੂਲਾਂ ਵਿੱਚ ਹਜ਼ਾਰਾਂ ਆਰਟ ਐਂਡ ਕਰਾਫਟ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਹਜ਼ਾਰਾਂ ਨੌਜਵਾਨ ਡਿਪਲੋਮੇ ਕਰਕੇ ਰੁਜ਼ਗਾਰ ਦੀ ਉਡੀਕ ਕਰ ਰਹੇ ਹਨ। ਉਹਨਾਂ ਦੱਸਿਆ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਰਫ਼ 250 ਅਸਾਮੀਆਂ ਦਾ ਇਸ਼ਤਿਹਾਰ ਕੱਢ ਕੇ ਡਿਪਲੋਮਾ ਹੋਲਡਰਾਂ ਨਾਲ ਮਜ਼ਾਕ ਕੀਤਾ ਹੈ। ਓਹਨਾ ਦੱਸਿਆ ਕਿ ਸਕੂਲਾਂ ਵਿੱਚ ਇਸ ਵਿਸ਼ੇ ਲਈ 10ਵੀਂ ਜਮਾਤ ਅਤੇ ਆਰਟ ਐਂਡ ਕਰਾਫਟ ਦਾ 2 ਸਾਲਾ ਡਿਪਲੋਮਾ ਜ਼ਰੂਰੀ ਸੀ।


ਪਰ ਚੰਨੀ ਸਰਕਾਰ ਨੇ ਇਸ ਪੋਸਟ ਦੀ ਯੋਗਤਾ ਨੂੰ ਬੀ.ਏ. ਫਾਈਨ ਆਰਟਸ ਅਤੇ ਬੀ.ਐੱਡ ਬਣਾ ਦਿੱਤਾ ਹੈ ਜੋ ਕਿ ਸਰਾਸਰ ਗਲਤ ਹੈ ਕਿਉਂਕਿ ਕਿ ਅੱਜ ਵੀ ਪੰਜਾਬ ਦੀਆਂ ਸਾਰੀਆਂ ਸਰਕਾਰੀ ਆਈ.ਟੀ.ਆਈ ਵਿੱਚ 10ਵੀਂ ਜਮਾਤ ਤੋਂ ਬਾਅਦ ਦੋ ਸਾਲਾਂ ਦਾ ਆਰਟ ਐਂਡ ਕਰਾਫਟ ਡਿਪਲੋਮਾ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਇਹ ਡਿਪਲੋਮਾ ਕਰਨ ਵਾਲੇ ਹਜ਼ਾਰਾਂ ਨੌਜਵਾਨਾਂ ਨਾਲ ਧੋਖਾ ਕਰ ਰਹੀ ਹੈ। ਵਾਰ ਵਾਰ ਸਰਕਾਰ ਵਲੋਂ ਮੰਗਾਂ ਮੰਨਣ ਦਾ ਝੂਠਾ ਵਾਅਦਾ ਕੀਤਾ ਗਿਆ ਜਿਸ ਕਾਰਨ ਬੇਰੁਜ਼ਗਾਰਾਂ ਡਰਾਇੰਗ ਅਧਿਆਪਕ ਬਹੁਤ ਨਾਮੋਸ਼ੀ ਵਿੱਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਖ਼ਿਲਾਫ਼ 15 ਅਗਸਤ ਨੂੰ ਲੁਧਿਆਣਾ ਵਿੱਚ ਇੱਕ ਵੱਡੇ ਇਕੱਠ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਆਰਟ ਐਂਡ ਕਰਾਫਟ ਦੀ ਯੋਗਤਾ ਵਿੱਚ ਸੁਧਾਰ ਕਰਕੇ ਡਿਪਲੋਮਾ,ਅਸਾਮੀਆਂ ਦੀ ਗਿਣਤੀ ਵਿੱਚ ਵਾਧਾ ਅਤੇ ਪਿਛਲੇ ਕਈ ਸਾਲਾਂ ਤੋਂ ਰੁਜ਼ਗਾਰ ਦੀ ਆਸ ਲਾਈ ਬੈਠੇ ਬੇਰੁਜ਼ਗਾਰਾਂ ਨੂੰ ਉਮਰ ਹੱਦ ਵਧਾ ਕੇ 42 ਸਾਲ ਕੀਤੀ ਜਾਵੇ।


ਜੇਕਰ ਜਲਦ ਸਾਡੀਆਂ ਮੰਗਾ ਦਾ ਨੋਟੀਫਿਕੇਸ਼ਨ ਨਾ ਜਾਰੀ ਕੀਤਾ ਗਿਆ ਤਾਂ ਪੰਜਾਬ ਵਿਚ ਹਰ ਜਗ੍ਹਾ ਤੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਇੰਝ ਹੀ ਵਿਰੋਧ ਕੀਤਾ ਜਾਵੇਗਾ।ਇਸ ਮੌਕੇ ਵਿਕਾਸ ਕੁਮਾਰ,ਪ੍ਰੀਤਿ ਬਾਲਾ,ਕੁਲਵਿੰਦਰ ਕੌਰ,ਰੇਖਾ ਰਾਣੀ, ਰਾਜ ਕੁਮਾਰੀ ਹਾਜ਼ਿਰ ਸਨ।


Story You May Like