The Summer News
×
Monday, 20 May 2024

ਲੋਕਾਂ ਦੀ ਚਿੰਤਾ ਫਿਰ ਵਧੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ : ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ ਹੁਣ ਹਾਲਾਤ ਹੌਲੀ-ਹੌਲੀ ਸੁਧਰ ਰਹੇ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ ਚਾਰ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।


ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਅਤੇ ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਸਨ। ਇਨ੍ਹਾਂ ਜ਼ਿਲ੍ਹਿਆਂ 'ਚ ਲੋਕਾਂ ਨੂੰ ਅਜੇ ਕੁਝ ਰਾਹਤ ਮਿਲਣੀ ਸ਼ੁਰੂ ਹੀ ਹੋਈ ਸੀ ਕਿ ਮੌਸਮ ਵਿਭਾਗ ਦੇ ਅਲਰਟ ਨੇ ਲੋਕਾਂ ਨੂੰ ਫਿਰ ਚਿੰਤਾ 'ਚ ਪਾ ਦਿੱਤਾ ਹੈ।


 

Story You May Like