The Summer News
×
Friday, 19 April 2024

ਰੋਜ਼ੀ ਰੋਟੀ ਲਈ ਦੁਬਈ ਗਏ ਨੌਜਵਾਨ ਹਰਪਾਲ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ

ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਜੋਤਿ ਸ਼ਾਹ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਹਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਬੀਤੇ ਕੁਝ ਦਿਨ ਪਹਿਲਾਂ ਦੁਬਈ ਵਿਖੇ ਭੇਤਭਰੇ ਹਾਲਾਤਾ ਵਿੱਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਮ੍ਰਿਤਕ ਹਰਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਇੰਡੀਆ ਲਿਆਉਣ ਲਈ ਪਰ ਪਰਿਵਾਰ ਵੱਲੋਂ ਮੀਡੀਆ ਜ਼ਰੀਏ ਗੁਹਾਰ ਲਾਈ ਗਈ ਸੀ ਅਤੇ ਇਸ ਸਬੰਧ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਉਪਰਾਲਾ ਕਰਦੇ ਹੋਏ ਹਰਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਪਿੰਡ ਜੋਤਿ ਸ਼ਾਹ ਵਿਖੇ ਲਿਆਂਦਾ ਗਿਆ ਜਿਥੇ ਕਿ ਨਮ ਅੱਖਾਂ ਨਾਲ ਮ੍ਰਿਤਕ ਹਰਪਾਲ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ..


ਇਸ ਉਪਰੰਤ ਜਾਣਕਾਰੀ ਮ੍ਰਿਤਕ ਹਰਪਾਲ ਸਿੰਘ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਮ੍ਰਿਤਕ ਜਸਪਾਲ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ 2018 ਵਿਚ ਹਰਪਾਲ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਿਆ ਹੋਇਆ ਸੀ ਅੱਜ ਤਿੰਨ ਮਹੀਨੇ ਪਹਿਲਾਂ ਹੀ ਹਰਪਾਲ ਸਿੰਘ ਨੂੰ ਕੰਪਨੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਹਰਪਾਲ ਸਿੰਘ ਉੱਥੇ ਦੋ ਨੰਬਰ ਵਿੱਚ ਰਹਿਣ ਲੱਗ ਪਿਆ ਅਤੇ ਥੋੜ੍ਹੇ ਦਿਨ ਬਾਅਦ ਹੀ ਉਸ ਦੀ ਮੌਤ ਦੀ ਖਬਰ ਪਿੰਡ ਪਹੁੰਚ ਗਈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਹਰਪਾਲ ਸਿੰਘ ਦਾ ਪਰਿਵਾਰ ਬਹੁਤ ਹੀ ਜ਼ਿਆਦਾ ਨਾਜ਼ੁਕ ਹਾਲਤ ਵਿਚੋਂ ਗੁਜ਼ਰ ਰਿਹਾ ਹੈ ਸਰਕਾਰ ਨੂੰ ਇਸ ਪਰਿਵਾਰ ਦੀ ਕੋਈ ਨਾ ਕੋਈ ਸਹਾਇਤਾ ਕਰਨੀ ਚਾਹੀਦੀ ਹੈ


Story You May Like