The Summer News
×
Saturday, 11 May 2024

ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀਆਂ ਤੋਂ ਹੀ ਕਿਸਾਨਾਂ ਨੇ ਲਵਾਤੀ ਅੱ.ਗ : ਵੀਡੀਓ

ਬਠਿੰਡਾ : ਪਿੰਡ ਬੁਰਜ ਮਹਿਮਾ 'ਚ ਪ੍ਰਸ਼ਾਸਨ ਦੀ ਟੀਮ ਖੇਤਾਂ 'ਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਈ ਸੀ ਜਿਸ ਦੇ ਵਿਰੋਧ 'ਚ ਕਿਸਾਨਾਂ ਨੇ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ। ਅਧਿਕਾਰੀ ਨੂੰ ਬੰਧਕ ਬਣਾ ਕੇ ਪ੍ਰੇਸ਼ਾਨ ਕੀਤਾ ਗਿਆ। ਲੰਬੀ ਬਹਿਸ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨਿਕ ਟੀਮ ਦੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਲਈ ਕਿਹਾ । ਜਦੋਂਕਿ ਬਠਿੰਡਾ ਦੇ ਡੀ.ਸੀ. ਸ਼ੌਕਤ ਅਹਿਮਦ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਉਹ ਖੁਦ ਘਟਨਾ ਵਾਲੀ ਥਾਂ 'ਤੇ ਜਾਣਗੇ। ਉਨ੍ਹਾਂ ਕਿਸਾਨਾਂ ਵੱਲੋਂ ਕੀਤੀ ਉਕਤ ਕਾਰਵਾਈ ਦੀ ਨਿਖੇਧੀ ਕੀਤੀ। ਡੀ.ਸੀ. ਨੇ ਕਿਹਾ ਕਿ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ ਹੈ। ਇਹ ਕਿਸਾਨਾਂ ਦੀ ਸ਼ਰੇਆਮ ਗੁੰਡਾਗਰਦੀ ਹੈ।


Story You May Like