The Summer News
×
Friday, 03 May 2024

ਮੁਫਤ ਬਿਜਲੀ ਸਕੀਮ ਨੂੰ ਲੱਗ ਸਕਦਾ ਹੈ ਝਟਕਾ ! ਹੋ ਜਾਓ ਸਾਵਧਾਨ

ਮੁਫ਼ਤ ਬਿਜਲੀ ਦੀ ਸਕੀਮ ਬੰਦ ਹੋ ਸਕਦੀ ਹੈ। ਜੀ ਹਾਂ ਇਹ ਖ਼ਬਰ ੳੇੁਨ੍ਹਾਂ ਲਈ ਹੈ ਜਿਨ੍ਹਾਂ ਦਾ ਮੁਫਤ ਬਿਜਲੀ ਮਿਲ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਨੂੰ ਲੈਕੇ ਕੇਂਦਰ ਸਰਕਾਰ ਨੇ ਪੰਜਾਬ ਸਣੇ ਬਾਕੀ ਸੂਬਿਆਂ 'ਚ ਚਿਤਾਵਨੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਬਿਜਲੀ ਮੰਤਰੀ ਆਰ.ਕੇ. ਸਿੰਘਨੇ ਪੰਜਾਬ ਅਤੇ ਉਨ੍ਹਾਂ ਸੂਬਿਆਂ ਨੂੰ ਚਿਤਾਵਨੀ ਦਿੱਤੀ ਹੈ ਜਿਹੜੇ ਸੂਬੇ ਮੁਫ਼ਤ ਬਿਜਲੀ ਦੇਣ ਲਈ ਕਰਜ਼ਾ ਲੈਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਲੁਭਾਊ ਯੋਜਨਾਵਾਂ ਉਦੋਂ ਚੰਗੀਆਂ ਹੁੰਦੀਆਂ ਹਨ, ਜਦੋਂ ਸੂਬੇ ਕੋਲ ਲੋੜੀਂਦਾ ਪੈਸਾ ਹੋਵੇ ।


ਕੇਂਦਰੀ ਮੰਤਰੀ ਨੇ ਪੰਜਾਬ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਨੇ 2 ਸਾਲਾਂ 'ਚ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਜਿਸ ਨਾਲ ਸੂਬੇ 'ਤੇ ਕਰਜ਼ੇ ਦਾ ਬੋਝ ਹੋਰ ਵੱਧ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਨੂੰ ਨਾ ਸੰਭਾਲਿਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੜਕਾਂ ਹਸਪਤਾਲ ਅਤੇ ਸਕੂਲ ਬਣਾਉਣ ਲਈ ਪੈਸੇ ਨਹੀਂ ਬਚਣਗੇ।


ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਹੋਰ ਚੀਜ਼ ਦੀ ਤਰ੍ਹਾਂ ਬਿਜਲੀ ਉਤਪਾਦਨ ਦੀ ਲਾਗਤ ਹੁੰਦੀ ਹੈ ਅਤੇ ਜੇਕਰ ਕੋਈ ਸੂਬਾ ਖ਼ਪਤਕਾਰਾਂ ਦੇ ਇਕ ਵਰਗ ਨੂੰ ਇਹ ਮੁਫ਼ਤ ਮੁਹੱਈਆ ਕਰਦਾ ਹੈ ਤਾਂ ਉਸ ਨੂੰ ਇਹ ਵੀ ਵਿਚਾਰ ਕਰਨਾ ਚਾਹੀਦਾ ਹੈ ਕਿ ਬਿਜਲੀ ਪੈਦਾ ਕਰਨ ਵਾਲੇ ਪਲਾਂਟ ਨੂੰ ਵੀ ਭੁਗਤਾਨ ਕਰਨਾ ਪਵੇਗਾ।

Story You May Like