The Summer News
×
Monday, 20 May 2024

ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਅਭਿਆਨ ਜਾਰੀ

ਲੁਧਿਆਣਾ : ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ।


ਇਸ ਸਬੰਧੀ ਐਪੀਡੀਮਾਲੋਜਿਸਟ ਡਾ ਪ੍ਰਭਲੀਨ ਕੌਰ ਨੇ ਦੱਸਿਆ ਕਿ ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਟੀਮ ਵਲੋ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿੱਚ ਦਰਦ, ਚਮੜੀ ‘ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ।


ਉਨਾਂ ਦੱਸਿਆ ਕਿ ਟੀਮ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ, ਜਿਵੇ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੀਆਂ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ।


ਟੀਮ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਅੱਜ ਨਿਊ ਸਿਮਲਾਪੁਰੀ, ਪੰਜਾਬ ਮਾਤਾ ਨਗਰ, ਨੇਤਾ ਜੀ ਨਗਰ, ਨਿਊ ਕਿਚਲੂ ਨਗਰ, ਵਿਜੇ ਨਗਰ, ਦਰੇਸੀ ਅਤੇ ਕਿਦਵਈ ਨਗਰ ਵਿਚ ਲਾਰਵਾ ਪਾਇਆ ਗਿਆ ਅਤੇ ਟੀਮ ਵਲੋ ਮੌਕੇ ‘ਤੇ ਦਵਾਈ ਪਾ ਕੇ ਉਸਨੂੰ ਨਸ਼ ਟਵੀ ਕੀਤਾ ਗਿਆ। ਡਾ ਪ੍ਰਭਲੀਨ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।


Story You May Like