The Summer News
×
Wednesday, 01 May 2024

ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਵਿਖੇ ਪੌਦੇ ਲਗਾ ਕੇ ਦਿੱਤਾ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੁਨੇਹਾ

(ਸਿਮਰਨ)


ਲੁਧਿਆਣਾ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਤੀ ਨਗਰ, ਸੈਕਟਰ 39, ਜਮਾਲਪੁਰ ਵਿਖੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਨਾਲ ਜੋੜਨ ਲਈ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ. ਜਸਦੇਵ ਸਿੰਘ ਸੇਖੋਂ ਅਤੇ ਵਿਸ਼ੇਸ਼ ਮਹਿਮਾਨ ਕੈਪਟਨ ਵੀ. ਕੇ. ਸਿਆਲ ਅਤੇ ਸ਼੍ਰੀ ਅਨਿਲ ਸ਼ਰਮਾ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸਕੂਲ ਮੁਖੀ ਸ਼੍ਰੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਸਕੂਲ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਨੇ ਦੱਸਿਆ ਕਿ ਪਿਛਲੇ 2 ਸਾਲਾਂ ਤੋਂ ਹੁਣ ਤੱਕ 100 ਤੋਂ ਵੱਧ ਪੌਦੇ ਲਗਾਏ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਪੌਦਿਆਂ ਅਤੇ ਵਾਤਾਵਰਨ ਨਾਲ ਪਿਆਰ ਦੀ ਭਾਵਨਾ ਪੈਦਾ ਕਰਨਾ ਸਾਡੀ ਮੁੱਢਲੀ ਜਿੰਮੇਵਾਰੀ ਹੈ ਤਾਂ ਹੀ ਅਸੀਂ ਆਉਣ ਵਾਲੀ ਪੀੜੀ ਨੂੰ ਵਧੀਆ ਅਤੇ ਸਿਹਤਮੰਦ ਵਾਤਾਵਰਨ ਦੇ ਸਕਦੇ ਹਾਂ।


ਇਸ ਮੌਕੇ ਮੁੱਖ ਮਹਿਮਾਨ ਜਸਦੇਵ ਸਿੰਘ ਸੇਖੋਂ ਅਤੇ ਕੈਪਟਨ ਵੀ.ਕੇ. ਸਿਆਲ ਨੇ ਦੱਸਿਆ ਕਿ ਸਕੂਲ ਵਿੱਚ ਲਗਾਏ ਗਏ ਪੌਦੇ ਅਤੇ ਉਹਨਾਂ ਦੀ ਸਾਂਭ ਸੰਭਾਲ ਤੋਂ ਪਤਾ ਲੱਗਦਾ ਹੈ ਕਿ ਸਕੂਲ ਦਾ ਹਰ ਇੱਕ ਅਧਿਆਪਕ ਅਤੇ ਵਿਦਿਆਰਥੀ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਹੈ ਅਤੇ ਇਹਨਾਂ ਪੌਦਿਆਂ ਨੂੰ ਪਿਆਰ ਕਰਦਾ ਹੈ। ਉਹਨਾਂ ਦੱਸਿਆ ਕਿ ਹਰ ਸਕੂਲ ਅਤੇ ਅਧਿਆਪਕ ਨੂੰ ਵਿਸ਼ੇਸ਼ ਉਪਰਾਲੇ ਨਾਲ ਸਕੂਲ ਵਿੱਚ ਐਸਾ ਹੀ ਮਾਹੌਲ ਬਣਾਉਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸ਼ੁੱਧ ਅਤੇ ਵਧੀਆ ਵਾਤਾਵਰਨ ਮਿਲ ਸਕੇ। ਇਸ ਮੋਕੇ ਖਾਸ ਤੌਰ ਤੇ ਰਿਟਾਇਰਡ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਅਨਿਲ ਸ਼ਰਮਾ, ਕਿਸ਼ਨ ਸਿੰਘ, ਮੀਨਾਕਸ਼ੀ, ਰੀਤਿਕਾ, ਰਵਿੰਦਰ ਸਿੰਘ, ਸੰਦੀਪ ਸਿੰਘ ਅਤੇ ਦਲਜੀਤ ਕੌਰ ਹਾਜ਼ਿਰ ਹੋਏ।


Story You May Like