The Summer News
×
Tuesday, 21 May 2024

ਲੁੱਟਾਂ ਖੋਹਾਂ ਕਰਨ ਵਾਲੇ 2 ਅਨਸਰਾਂ ਨੂੰ ਪੁਲਿਸ ਨੇ ਕੀਤਾ ਕਾਬੂ

ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਅਤੇ ਚੋਰੀ ਲੁੱਟਾਂ/ਖੋਹਾਂ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮੇਹਰਬਾਨ ਦੇ ਐਸਐਚਓ ਸਬ ਇੰਸਪੈਕਟਰ ਜਗਦੀਪ ਸਿੰਘ ਗਿੱਲ ਦੀ ਨਿਗਰਾਨੀ ਹੇਠ ਪੁਲਿਸ ਨੇ ਅਨੀਸ਼ ਕੁਮਾਰ ਪੁੱਤਰ ਮਨੀ ਭੂਸ਼ਨ ਵਾਸੀ ਮਕਾਨ ਨੰਬਰ 81, ਗਲੀ ਨੰਬਰ 2, ਬਾਜੜਾ ਕਲੋਨੀ ਥਾਣਾ ਮੇਹਰਬਾਨ ਲੁਧਿਆਣਾ ਅਤੇ ਪਰਮਜੀਤ ਸਿੰਘ ਉਰਫ ਮੋਟਾ ਪੁੱਤਰ ਗੁਰਮੀਤ ਸਿੰਘ ਵਾਸੀ ਮਕਾਨ ਨੰਬਰ 10, ਗਲੀ ਨੰਬਰ 01, ਮਾਡਲ ਕਲੋਨੀ ਜਗੀਰਪੁਰ ਰੋਡ ਥਾਣਾ ਮੇਹਰਬਾਨ ਲੁਧਿਆਣਾ ਨੂੰ ਕੱਕਾ ਰੋਡ ਪਿੰਡ ਖੁਆਜਕੇ ਲੁਧਿਆਣਾ ਤੋਂ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਲੁੱਟ ਖੋਹ ਕੀਤੇ ਮੋਬਾਇਲ ਅਤੇ ਚੋਰੀ ਕੀਤੇ ਵਹੀਕਲ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।


ਦੋਵਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਦੋਸ਼ੀਆਂ ਪਾਸੋਂ ਪੁੱਛਗਿੱਛ ਜਾਰੀ ਹੈ, ਜਿਨ੍ਹਾਂ ਪਾਸੋਂ ਹੋਰ ਖੁਲਾਸੇ ਕੀਤੇ ਜਾਣ ਦੀਆਂ ਸੰਭਾਵਨਾਵਾਂ ਹਨ।

Story You May Like