ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਲੁੱਟਾਂ ਖੋਹਾਂ ਕਰਨ ਵਾਲੇ 4 ਅਨਸਰਾਂ ਨੂੰ ਪੁਲਿਸ ਨੇ ਕੀਤਾ ਕਾਬੂ
ਲੁਧਿਆਣਾ : ਪੁਲਿਸ ਵੱਲੋ ਮਾੜੇ ਅਨਸਰਾਂ ਦੇ ਖਿਲਾਫ ਜਾਰੀ ਕੀਤੇ ਸਖਤ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਉਸ ਸਮੇ ਸਫਲਤਾ ਮਿਲੀ ਜਦ 4 ਦੋਸ਼ੀਆਂ ਨੂੰ ਮਕਾਨ ਨੰਬਰ 242. ਗਲੀ ਨੰਬਰ 2, ਮੁੱਹਲਾ ਹਰਕ੍ਰਿਸ਼ਨ ਵਿਹਾਰ ਮੇਹਰਬਾਨ ਲੁਧਿਆਣਾ ਨੂੰ ਰਾਹੋ ਰੋਡ ਗੁੱਜਰ ਭਵਨ ਦੇ ਸਾਹਮਣੇ ਬੇਅਬਾਦ ਕਲੋਨੀ ਲੁਧਿਆਣਾ ਤੋ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋ ਲੁੱਟ ਖੋਹ ਕੀਤੇ ਮੋਬਾਇਲ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਦੋਸ਼ੀਆਂ ਪਾਸੋ ਪੁੱਛਗਿੱਛ ਕੀਤੀ ਜਾਵੇ ਗਈ, ਜਿਨ੍ਹਾਂ ਪਾਸੋਂ ਹੋਰ ਖੁਲਾਸੇ ਕੀਤੇ ਜਾਣ ਦੀ ਸੰਭਾਵਨਾਵਾਂ ਹਨ।