The Summer News
×
Thursday, 16 May 2024

ਪੰਜਾਬ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਣ ’ਤੇ 40 ਲੱਖ ਰੁਪਏ ਦਾ ਇਨਾਮ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ –  ਰਾਸ਼ਟਰ ਮੰਡਲ ਖੇਡਾਂ ਵਿਚ ਪੰਜਾਬ ਦੀ ਮਹਿਲਾ ਵੇਟ ਲਿਫਟਰ ਹਰਜਿੰਦਰ ਕੌਰ ਵੱਲੋਂ ਕਾਂਸੀ ਦਾ ਮੈਡਲ ਜਿੱਤਣ ’ਤੇ ਪੰਜਾਬ ਸਰਕਾਰ ਨੇ 40 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਦਿੱਤੀ। ਉਹਨਾਂ ਨੇ ਆਪਣੇ ਟਵੀਟ ਵਿਚ ਕਿਹਾ ਕਿ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਦੀ ਇਹ ਸ਼ਾਨਦਾਰ ਪ੍ਰਾਪਤੀ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਾਸ਼ਹਿਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤਿ ਤਹਿਤ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ 01 ਅਗਸਤ ਨੂੰ ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2022 ਵਿੱਚ ਔਰਤਾਂ ਦੇ 71 ਕਿਲੋਗ੍ਰਾਮ ਦੇ ਫਾਈਨਲ ਵਿੱਚ 212 ਕਿਲੋਗ੍ਰਾਮ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ।


Story You May Like