The Summer News
×
Sunday, 16 June 2024

ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਦੇ ਰਹੀ ਹੈ ਵਿਸੇਸ਼ ਤਰਜੀਹ—ਗੁਰਮੀਤ ਸਿੰਘ ਖੁੱਡੀਆਂ

—ਪਿੰਡ ਫਤੂਹੀ ਖੇੜਾ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ


ਲੰਬੀ, ਸ੍ਰੀ ਮੁਕਤਸਰ ਸਾਹਿਬ, 10 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸੇ਼ਸ ਤਰਜੀਹ ਦੇ ਰਹੀ ਹੈ। ਇਹ ਗੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਹਲਕੇ ਦੇ ਪਿੰਡ ਫਤੂਹੀ ਖੇੜਾ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਆਖੀ।


ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪਿੰਡ ਵਿਖ 40 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮ ਪਿੰਡ ਦੇ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਨਾਲ ਹੀ ਵਧੀਆ ਕਾਰਗੁਜਾਰੀ ਲਈ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ 5 ਲੱਖ ਰੁਪਏ ਦੀ ਗ੍ਰਾਂਟ ਦਾ ਪ੍ਰਵਾਨਗੀ ਪੱਤਰ ਵੀ ਪਿੰਡ ਵਾਸੀਆਂ ਨੂੰ ਸੌਂਪਿਆਂ।


ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂੁਬੇ ਦੇ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਘਰਾਂ ਨੂੰ 600 ਯੁਨਿਟ ਮੁਫ਼ਤ ਬਿਜਲੀ (ਪ੍ਰਤੀ ਬਿਲਿੰਗ ਸਾਇਕਲ) ਦਿੱਤੇ ਜਾਣ ਨਾਲ 85 ਫੀਸਦ ਤੋਂ ਜਿਆਦਾ ਘਰਾਂ ਦਾ ਬਿਜਲੀ ਦਾ ਬਿੱਲ ਜੀਰੋ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੋਕਾਂ ਲਈ ਇਸ ਮਹਿੰਗਾਈ ਦੇ ਸਮੇਂ ਵਿਚ ਵੱਡੀ ਰਾਹਤ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸਦਾ ਲਾਭ ਹੋ ਰਿਹਾ ਹੈ।


ਇਸੇ ਤਰਾਂ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨੂੰ ਵੀ ਆਪਣੇ ਤਰਜੀਹੀ ਖੇਤਰ ਬਣਾਏ ਗਏ ਹਨ ਅਤੇ ਜਿੱਥੇ ਸਿੱਖਿਆ ਦੇ ਪੱਧਰ ਵਿਚ ਸੁਧਾਰ ਕੀਤਾ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਕਲੀਨਿਕਾਂ ਦੇ ਰਾਹੀਂ ਲੋਕਾਂ ਨੂੰ ਪਿੰਡ ਪੱਧਰ ਤੇ ਹੀ ਚੰਗੇ ਅਤੇ ਮਿਆਰੀ ਇਲਾਜ ਦੀ ਸਹੁਲਤ ਦਿੱਤੀ ਜਾ ਰਹੀ ਹੈ।     

Story You May Like