The Summer News
×
Saturday, 11 May 2024

ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸੇ ਦੌਰਾਨ ਜਖਮੀ ਹੋਏ ਮੋਟਸਾਈਕਲ ਚਾਲਕ ਨੂੰ ਸਿਵਿਲ ਹਸਪਤਾਲ ਪਹੁੰਚਾ ਬਚਾਈ ਜਾਨ

ਸੜਕੇ ਹਾਦਸੇ ਦੋਰਾਨ ਕਿੱਸੇ ਦੀ ਜਾਨ ਨਾ ਜਾਵੇ ਅਤੇ ਹਾਈਵੇ ਤੇ ਕਿਸੇ ਤਰ੍ਹਾਂ ਦੀ ਕੋਈ ਵਾਰਦਾਤ ਨਾ ਵਾਪਰੇ  ਇਸ ਲਈ ਪੰਜਾਬ ਸਰਕਾਰ ਦੇ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜੋ ਕਿ ਸੜਕੀ ਹਾਦਸਿਆਂ ਦੌਰਾਨ ਜਖਮੀ ਹੋਣ ਵਾਲ਼ੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਅਜਿਹਾ ਇੱਕ ਮਾਮਲਾ ਗੁਰਦਾਸਪੁਰ ਡੇਰਾ ਬਾਬਾ ਨਾਨਕ ਰੋਡ ਤੋਂ ਸਾਹਮਣੇ ਆਇਆ ਜਿੱਥੇ ਕਾਰ ਅਤੇ ਮੋਟਰਸਾਈਕਲ ਦੌਰਾਨ ਹੋਈ ਟੱਕਰ ਵਿੱਚ ਜਖਮੀ ਹੋਏ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤੁਰੰਤ ਸਿਵਿਲ ਹਸਪਤਾਲ ਪਹੁੰਚਾ ਕੇ ਉਸਦੀ ਜਾਣ ਬਚਾਈ ਹੈ

 

ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਜਵਾਨ ਹਰਮਨਪ੍ਰੀਤ ਨੇ ਦਸਿਆ ਉਹਨਾਂ ਦੀ ਡਿਊਟੀ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਰੋਡ ਤੇ ਹੈ ਉਹਨਾਂ ਨੂੰ ਕਿਸੇ ਰਾਹਗੀਰ ਤੋਂ ਸੂਚਨਾ ਮਿਲੀ ਕਿ ਪਿੰਡ ਭਿਖਾਰੀ ਵੱਲ ਅੱਗੇ ਕਾਰ ਅਤੇ ਮੋਟਰਸਾਈਕਲ ਦਰਮਿਆਨ ਹਾਦਸਾ ਹੋਇਆ ਹੈ ਅਤੇ ਮੋਟਰਸਾਈਕਲ ਸਵਾਰ ਨੌਜਵਾਨ ਕਾਫੀ ਜ਼ਖਮੀ ਹੈ। ਜਿਸ ਤੇ ਉਹਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਤੇ ਪਹੁੰਚ ਕੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਉਹਨਾਂ ਦੱਸਿਆ ਕਿ ਨੌਜਵਾਨ ਦੇ ਸਿਰ ਤੇ ਸੱਟ ਲੱਗੀ ਹੋਈ ਸੀ। ਪਰ ਡਾਕਟਰ ਅਨੁਸਾਰ ਉਸ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਤੇ ਉਸ ਦੀ ਜਾਨ ਬਚ ਗਈ। ਅਤੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ

Story You May Like