The Summer News
×
Thursday, 23 May 2024

ਪੰਜਾਬ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਲਏ ਫੈਸਲਿਆਂ ’ਤੇ ਲੱਗੀ ਮੋਹਰ

ਬਟਾਲਾ, 13 ਅਪ੍ਰੈਲ: ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ’ਤੇ ਜਲੰਧਰ ਵਾਸੀਆਂ ਨੇ ਜਿੱਤ ਦੀ ਮੋਹਰ ਲਗਾ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਰਿਕਾਰਡ ਜਿੱਤ ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪ ਪਾਰਟੀ ਦਾ ਮੁੱਢ ਬੰਨ ਦਿੱਤਾ ਹੈ ਤੇ ਲੋਕ ਸਭਾ ਚੋਣਾਂ ਵਿੱਚ ਸੂਬੇ ਦੇ ਲੋਕ ਆਪ ਪਾਰਟੀ ਦਾ ਡੱਟ ਕੇ ਸਾਥ ਦੇਣਗੇ।


ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ ਡਿਊਟੀ ਵੀ ਪਾਰਟੀ ਹਾਈਕਮਾਂਡ ਵਲੋਂ ਜਲੰਧਰ ਜਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਲਗਾਈ ਗਈ ਸੀ ਤੇ ਉਨਾਂ ਵੇਖਿਆ ਕਿ ਜਲੰਧਰ ਵਾਸੀਆਂ ਵਲੋਂ ਆਪ ਪਾਰਟੀ ਵਲੋਂ ਮਹਿਜ ਇੱਕ ਸਾਲ ਦੀ ਕਾਰੁਜ਼ਗਾਰੀ ਤੇ ਪਿਛਲੀਆਂ ਪਾਰਟੀਆਂ ਦੀ ਸਾਲਾਬੱਧੀ ਕਾਰੁਜ਼ਗਾਰੀ ਦਾ ਮੁਲਾਂਕਣ ਕੀਤਾ ਗਿਆ, ਜਿਸ ਵਿੱਚ ਆਪ ਪਾਰਟੀ ਵਲੋਂ ਕੀਤੇ ਗਏ ਕੰਮ ਭਾਰੀ ਪਏ ਤੇ ਲੋਕਾਂ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਆਪਣਾ ਫੈਸਲਾ ਸੁਣਾਇਆ।


ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ, ਅਧਿਆਪਕਾ ਦਾ ਵਿਦੇਸ਼ੀ ਟੂਰ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ 29000 ਤੋਂ ਵੱਧ ਸਰਕਾਰੀ ਨੋਕਰੀਆਂ ਦਿੱਤੀਆਂ, ਮੀਂਹ ਕਾਰਨ ਪ੍ਰਭਾਵਿਤ ਫਸਲ ਦਾ ਮੁਆਵਜ਼ਾ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ,  ਅਪਰਾਧੀਆਂ ਤੇ ਗੈਂਗਸਟਰ ਵਿਰੁੱਧ ਸਖਤ ਕਾਰਵਾਈ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕੀਤੇ, ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ‘ਖੇਡਾਂ ਵਤਨ ਪੰਜਾਬ’ ਦੀਆਂ ਕਰਵਾਈਆਂ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ, ਕਿਸਾਨਾਂ ਨੂੰ ਸਹਾਇਕ ਕਿੱਤਿਆਂ ਤੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਤ ਕੀਤਾ, ਕਣਕ ਤੇ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ, ਚੁਕਾਈ ਤੇ ਅਦਾਇਗੀ ਕੀਤੀ, ਖੇਤੀਬਾੜੀ ਨੀਤੀ ਬਣਾਉਣ ਲਈ ਕਿਸਾਨਾਂ ਨਾਲ ਮਿਲਣੀ ਕੀਤੀ, ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੇ ਦੁੱਖ ਤਕਲੀਫਾਂ ਦੂਰ ਕਰਨੀਆਂ ਅਤੇ ਇਸ ਤਰਾਂ ਦੇ ਹੋਰ ਲੋਕ ਹਿੱਤ ਲਈ ਕੀਤੇ ਕੰਮਾਂ ਨੇ ਆਮ ਆਦਮੀ ਪਾਰਟੀ ਨੂੰ ਦੂਜੀਆਂ ਰਵਾਇਤੀ ਪਾਰਟੀਆਂ ਤੋਂ ਵੱਖ ਕੀਤਾ ਹੈ। ਜਿਸ ਸਦਕਾ ਜਲੰਧਰ ਜ਼ਿਮਨੀ ਵਿੱਚ ਆਪ ਪਾਰਟੀ ਨੇ 1999 ਤੋਂ ਕਾਂਗਰਸ ਪਾਰਟੀ ਦੀ ਗੜ੍ਹ ਵਾਲੀ ਸੀਟ ਜਿੱਤ ਕੇ ਇਤਿਹਾਸ ਰਚਿਆ ਹੈ। ਉਨਾਂ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਪੱਖੀ ਫੈਸਲੇ ਤੇ ਸੂਬੇ ਨੂੰ ਵਿਕਾਸ ਪੱਖੋ ਬੁਲੰਦੀਆਂ ’ਤੇ ਲਿਜਾਣ ਲਈ ਦ੍ਰਿੜ ਸੰਕਲਪ ਤੇ ਵਚਨਬੱਧ ਹੈ।

Story You May Like