The Summer News
×
Monday, 20 May 2024

ਵੋਟ ਪੋਲਿੰਗ ਦੇ 70 ਫੀਸਦੀ ਤੋਂ ਪਾਰ ਦੇ ਟੀਚੇ ਨੂੰ ਪ੍ਰਾਪਤ ਕਰਨ ਉਦੇਸ਼ ਤਹਿਤ ਸਵੀਪ ਟੀਮ ਵੱਲੋਂ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 08 ਮਈ: ਜ਼ਿਲ੍ਹਾ ਚੋਣ ਅਫਸਰ  ਮੁਕਤਸਰ ਸਾਹਿਬ-ਕਮ- ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ  ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ. ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ ਲੋਕ ਸਭਾ ਚੋਣਾਂ 2024 ਦੌਰਾਨ ਵੋਟ ਪੋਲਿੰਗ ਦੇ 70 ਫੀਸਦੀ ਟੀਚੇ ਨੂੰ ਪਾਰ ਕਰਨ ਦੇ ਮੰਤਵ ਨਾਲ ਸਵੀਪ ਟੀਮਾਂ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਥਾਵਾਂ ’ਤੇ ਪਹੁੰਚ ਕਰਕੇ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਅੰਦਰ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। 


ਸਵੀਪ ਟੀਮਾਂ ਵੱਲੋਂ ਸੀਨੀਅਰ ਸਿਟੀਜ਼ਨਾਂ, ਵਿਦਿਆਰਥੀਆਂ, ਨੌਜਵਾਨਾਂ ਨੂੰ ਵੋਟਾਂ ਪ੍ਰਤੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਕੀਮਤੀ ਵੋਟ ਦਾ ਸਹੀ ਇਸਤੇਮਾਲ ਕਰ ਸਕਣ। ਸਵੀਪ ਟੀਮ ਵੱਲੋਂ ਕਿਹਾ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ 70 ਪਾਰ ਦੇ ਨਾਅਰੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਇਲਾਕੇ ਦਾ ਨਾਗਰਿਕ ਜੋ ਕਿ 18 ਸਾਲ ਤੋਂ ਉੱਪਰ ਹੈ ਵੋਟ ਪਾਉਣ ਤੋਂ ਵਾਂਝਾ ਨਾ ਰਹੇ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ । 


ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮੁਕਤਸਰ ਸਾਹਿਬ ਦੇ ਅਧਿਆਪਕਾਂ ਵੱਲੋਂ ਵੀ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਵੋਟਾਂ ਵਾਲੇ ਦਿਨ ਵੋਟ ਪਾਉਣ ਦੀ ਵੀ ਅਪੀਲ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਖਾਸ ਤੌਰ ’ਤੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਵੋਟਾਂ ਵਾਲੇ ਆਪਣੇ ਘਰੇਲੂ ਰੁਝਵਿਆਂ ਵਿੱਚੋਂ ਸਮਾਂ ਕੱਢ ਕੇ ਵੋਟ ਦੇ ਹੱਕ ਦਾ ਜ਼ਰੂਰ ਇਸੇਤਮਾਲ ਕਰਨ।

Story You May Like