The Summer News
×
Sunday, 12 May 2024

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਉਤਸਵ ਮਨਾਉਣ ਲਈ ਜੱਥਾ ਪਾਕਿਸਤਾਨ ਜਾਵੇਗਾ

ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਜਥੇ ਲਈ 896 ਸ਼ਰਧਾਲੂਆਂ ਨੇ ਵੀਜ਼ੇ ਪ੍ਰਾਪਤ ਕੀਤੇ |


ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਅੱਜ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਵੀਜ਼ਾ ਮੋਹਰ ਵਾਲੇ ਪਾਸਪੋਰਟ ਇਕੱਠੇ ਕੀਤੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 896 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਦੂਤਾਵਾਸ ਨੇ 788 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ। ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਵੱਲੋਂ ਵੀਜੇ ਨੂੰ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲਦੇ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।


ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ ਜਦਕਿ ਜਥੇ ਦੇ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਸੁਖਵਰਸ਼ ਸਿੰਘ ਹੋਣਗੇ। ਜਥੇ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ 25 ਨਵੰਬਰ ਨੂੰ ਸਵੇਰੇ 8 ਵਜੇ ਪਾਕਿਸਤਾਨ ਰਵਾਨਾ ਕੀਤਾ ਜਾਵੇਗਾ।ਜੋ ਸ਼ਰਧਾਲੂ ਅੱਜ ਪਾਸਪੋਰਟ ਲੈ ਕੇ ਨਹੀਂ ਪਹੁੰਚ ਸਕੇ ਉਹ ਸਵੇਰੇ ਜਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰ ਲੈਣ।

Story You May Like