The Summer News
×
Monday, 20 May 2024

ਟਰੱਕ ਡਰਾਈਵਰ ਨੇ ਚੁੱਕਿਆ ਖੌ/ਫਨਾਕ ਕਦਮ, ਸੁ.ਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਲੁਧਿਆਣਾ: ਸ਼ਾਂਤੀ ਵਿਹਾਰ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਕਰਨ ਸਿੰਘ 32 ਪੁੱਤਰ ਵਿਕਰ ਸਿੰਘ ਵਾਸੀ ਭਾਮੀਆਂ ਕਲਾਂ ਵਜੋਂ ਹੋਈ ਹੈ। ਉਹ ਸ਼ਾਂਤੀ ਨਗਰ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕਰਨ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ।


ਪਿਤਾ ਨੇ ਦੱਸਿਆ ਕਿ ਉਹ ਸੋਮਵਾਰ ਨੂੰ ਉਸ ਨੂੰ ਭਾਮੀਆਂ ਕਲਾਂ ਸਥਿਤ ਆਪਣੇ ਘਰ ਲੈ ਕੇ ਆਇਆ ਸੀ। ਪਰ ਉਹ ਸ਼ਾਮ 5 ਵਜੇ ਦੁਬਾਰਾ ਆਪਣੇ ਕਿਰਾਏ ਦੇ ਕਮਰੇ ਵਿੱਚ ਚਲਾ ਗਿਆ। ਉਸ ਦਾ ਵਿਆਹ 3 ਸਾਲ ਪਹਿਲਾਂ ਹੀ ਹੋਇਆ ਸੀ। ਜਾਣਕਾਰੀ ਅਨੁਸਾਰ ਨੌਜਵਾਨ ਦੀ ਪਤਨੀ ਉਸ ਨਾਲ ਝਗੜਾ ਕਰਕੇ ਆਪਣੇ ਪੇਕੇ ਘਰ ਚਲੀ ਗਈ ਸੀ।


ਇਸ ਤੋਂ ਬਾਅਦ ਉਸ ਨੇ ਸੋਮਵਾਰ ਰਾਤ 11 ਵਜੇ ਸ਼ਰਾਬ ਦੇ ਨਸ਼ੇ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਜਮਾਲਪੁਰ ਦੇ ਏ.ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਇੱਕ ਸੁਸਾਈਡ ਨੋਟ ਮਿਲਿਆ ਹੈ। ਸੁਸਾਈਡ ਨੋਟ ਵਿਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਕਿਰਨ ਦੀਪ ਅਤੇ ਉਸ ਦੇ ਪ੍ਰੇਮੀ ਸੰਦੀਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Story You May Like