The Summer News
×
Monday, 20 May 2024

ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਨੂੰ ਲੈ ਕੇ ਕਹੀ ਇਹ ਗੱਲ

ਚੰਡੀਗੜ੍ਹ : ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਆਪਣੇ ਕੰਟਰੋਲ ਵਾਲੇ ਇਲਾਕਿਆਂ ਦੀ ਕਿਸੇ ਵੀ ਅਤਿਵਾਦੀ ਗਤੀਵਿਧੀ ਨਾ ਹੋਣ ਦੇਣ ਲਈ ਤੁਰੰਤ ਤੇ ਠੋਸ ਕਾਰਵਾਈ ਕਰੇ। ਇਸ ਦੇ ਨਾਲ ਕਿਹਾ ਕਿ ਮੁੰਬਈ ਦੇ 26/11 ਤੇ ਪਠਾਨਕੋਟ ਹਮਲੇ ਦੇ  ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਪਾਕਿਸਤਾਨ ਤੋਂ ਕਾਰਵਾਈ ਦੀ ਮੰਗ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਸਕੱਤਰ ਲੋਇਡ ਆਸਟਿਨ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਹਾਜ਼ਰੀ ਵਿੱਚ 2+2 ਮੰਤਰੀ ਪੱਧਰੀ ਗੱਲਬਾਤ ਤੋਂ ਬਾਅਦ ਜਾਰੀ ਸਾਂਝੇ ਬਿਆਨ ਰਾਹੀਂ ਕੀਤੀ ਗਈ ਹੈ।


 


Story You May Like