The Summer News
×
Tuesday, 21 May 2024

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ, ਇਸ ਪਾਰਟੀ ਨੇ ਜਿੱਤੀ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ। ਭਾਜਪਾ ਨੇ 'I.N.D.I.A' ਗਠਜੋੜ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। ਹੁਣ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਹੋਣਗੇ।


ਜਾਣਕਾਰੀ ਅਨੁਸਾਰ ਇਸ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੂੰ 19 ਵੋਟਾਂ ਮਿਲੀਆਂ ਹਨ। ਜਦੋਂ ਕਿ 'I.N.D.I.A' ਗਠਜੋੜ ਦੀਆਂ ਭਾਈਵਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ 16 ਵੋਟਾਂ ਮਿਲੀਆਂ ਅਤੇ 1 ਵੋਟ ਅਯੋਗ ਹੋ ਗਈ। ਇੱਥੇ ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਭਾਜਪਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਗਏ ਵਿਵਾਦਤ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਕੌਂਸਲਰ ਨੇ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਸੀ।

Story You May Like