The Summer News
×
Sunday, 19 May 2024

ਜਿਲ੍ਹਾ ਪ੍ਰਸ਼ਾਸਨ ਵੱਲੋਂ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਹਨ ਚਾਲਕਾਂ ਨੂੰ ਫ੍ਰੀ ਹੈਲਮੈਟ ਵੰਡੇ 'ਤੇ ਵਾਹਨਾ ਤੇ ਲਗਾਈ ਰਿਫਲੈਕਟਰ ਟੇਪ

 

ਐਸ.ਏ.ਐਸ ਨਗਰ ,(14 ਜਨਵਰੀ) : ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਦੌਰਾਨ ਜਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੀ ਲਗਾਤਾਰਾ ਵਿੱਚ ਸਕੱਤਰ ਆਰ.ਟੀ.ਏ ਪੂਜਾ ਐਸ.ਗਰੇਵਾਲ ਦੀ ਯੋਗ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ,ਸਮਾਜਿਕ ਸੰਸਥਾਵਾਂ ਅਤੇ ਟ੍ਰੈਫਿਕ ਪੁਲਿਸ ਲਾਂਡਰਾਂ ਦੇ ਸਹਿਯੋਗ ਨਾਲ ਗੱਡੀਆਂ ਤੇ ਰਿਫੈਲਕਟਰ ਟੇਪ ਲਗਾਈ ਗਈ । 

 

ਵਧੇਰੇ ਜਾਣਕਾਰੀ ਦਿੰਦੇ ਹੋਏ ਜਨਕ ਰਾਜ ਨੇ ਦੱਸਿਆ ਕਿ ਇਸ ਦੌਰਾਨ ਦੋ ਪਹੀਆਂ ਵਾਹਨ ਚਾਲਕਾਂ ਨੂੰ 100 ਫ੍ਰੀ ਹੈਲਮੈਟ ਵੰਡੇ ਗਏ। ਇਸ ਤੋਂ ਇਲਾਵਾ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਅਤੇ ਧੁੰਦ ਦੇ ਦਿਨਾਂ ਵਿੱਚ ਆਪਣੇ ਵਾਹਨਾਂ ਨੂੰ ਸਾਵਧਾਨੀ ਨਾਲ ਚਲਾਉਂਣ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਸੜਕੀ ਹਾਦਸਿਆ ਨੂੰ ਠੱਲ ਪਾਈ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ । ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਤੋਂ ਬਾਹਰ ਨਿਕਲਣ ਸਮੇ ਹੈਲਮੈਟ ਜ਼ਰੂਰ ਪਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾਂ ਨੂੰ ਜ਼ਰੂਰ ਯਕੀਨੀ ਬਣਾਉਣ।

Story You May Like