The Summer News
×
Tuesday, 21 May 2024

ਪੂਰੇ ਭਾਰਤ ਵਿੱਚ ਕਿਸਾਨਾਂ ਵੱਲੋਂ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ

ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੂਰੇ ਭਾਰਤ 'ਚ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ ਅਤੇ ਸੜਕ ਦੇ ਇਕ ਪਾਸੇ ਟਰੈਕਟਰ ਖੜ੍ਹੇ ਕਰਕੇ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਇਸ ਦੇ ਨਾਲ ਹੀ ਡਬਲਯੂ.ਟੀ.ਓ. ਦਾ ਪੁਤਲਾ ਵੀ ਫੂਕਿਆ ਜਾ ਰਿਹਾ ਹੈ। ਫਿਲੌਰ ਵਿੱਚ ਵੀ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਟਰੈਕਟਰ ਖੜੀਆਂ ਕਰਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਜਸਵਿੰਦਰ ਸਿੰਘ ਢੇਸੀ ਅਤੇ ਸੰਤੋਖ ਸਿੰਘ ਬਿਲਗਾ ਨੇ ਕਿਹਾ ਕਿ 14 ਮਾਰਚ ਨੂੰ ਐੱਸ.ਕੇ.ਐੱਮ. ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਦਿੱਲੀ ਦੀ ਯਾਤਰਾ ਕਰਨਗੇ। ਇਸ ਦੇ ਨਾਲ ਹੀ ਡਬਲਯੂ.ਟੀ.ਓ. ਜਿਸ ਨੂੰ ਲੈ ਕੇ ਦੋਵਾਂ ਦੇਸ਼ਾਂ 'ਚ ਬੈਠਕ ਹੋ ਰਹੀ ਹੈ। ਇਸ ਵਿੱਚ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਮੋਰਚੇ ਦੀਆਂ ਮੰਗਾਂ ਵੀ ਸਰਕਾਰ ਨੂੰ ਪੂਰੀਆਂ ਕਰਨੀਆਂ ਚਾਹੀਦੀਆਂ ਹਨ।

Story You May Like