The Summer News
×
Tuesday, 21 May 2024

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਸ੍ਰੀ ਮੁਕਤਸਰ ਸਾਹਿਬ, 30 ਜਨਵਰੀ


ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ’ਤੇ ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ, ਸ੍ਰੀ ਕੰਵਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਉਨਾਂ ਦੇ ਵੱਡੇ ਬਲਿਦਾਨ ਲਈ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਰੱਖਿਆ ਗਿਆ।


 


ਇਸ ਮੌਕੇ ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ।


 


ਇਸ ਮੌਕੇ ਪੰਜਾਬ ਪੁਲਿਸ ਦੇ ਬੈਂਡ ਨੇ ਮਾਤਮੀ ਧੁਨ ਵਜਾ ਕੇ ਅਤੇ ਹਥਿਆਰ ਉਲਟੇ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

Story You May Like