The Summer News
×
Thursday, 02 May 2024

ਕੇਂਦਰੀ ਮੰਤਰੀ R.K. Singh ਨੇ ਕਿਹਾ-ਬਿਜਲੀ ਸੋਧ ਬਿੱਲ ਕਿਸਾਨਾਂ ਦੇ ਖਿਲਾਫ ਨਹੀਂ

ਨਵੀਂ ਦਿੱਲੀ, 08 ਅਗਸਤ 2022– ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਕਿਸਾਨਾਂ ਦੇ ਖਿਲਾਫ ਨਹੀਂ ਹੈ।


ਅੱਜ ਲੋਕ ਸਭਾ ਵਿਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਗਿਆ, ਜਿਸ ਵਿਚ ਬਿਜਲੀ ਵੰਡ ਖੇਤਰ ਵਿਚ ਬਦਲਾਅ ਕਰਨ, ਰੈਗੂਲੇਟਰੀ ਤੰਤਰ ਨੂੰ ਮਜ਼ਬੂਤ ​​ਕਰਨ ਅਤੇ ਸਿਸਟਮ ਨੂੰ ਇਕਸੁਰ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਬਿਜਲੀ ਮੰਤਰੀ ਆਰ ਕੇ ਸਿੰਘ ਨੇ ਹੇਠਲੇ ਸਦਨ ਵਿਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐਮਕੇ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਦੇ ਖ਼ਿਲਾਫ਼ ਕਰਾਰ ਦਿੱਤਾ। ਇਸ ਤੋਂ ਬਾਅਦ ਮੰਤਰੀ ਆਰ.ਕੇ.ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਲਈ ਸੰਸਦ ਦੀ ਸਥਾਈ ਕਮੇਟੀ ਕੋਲ ਭੇਜਣ ਦੀ ਅਪੀਲ ਕਰਦੇ ਹਨ।


ਇਸ ਤੋਂ ਬਾਅਦ ਊਰਜਾ ਮੰਤਰੀ ਆਰ ਕੇ ਸਿੰਘ ਨੇ ਕਿਹਾ ਕਿ ਇਸ ਬਿੱਲ ਨੂੰ ਲੈ ਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਈ ਸਬਸਿਡੀ ਵਾਪਸ ਨਹੀਂ ਲਈ ਜਾ ਰਹੀ, ਕਿਸਾਨਾਂ ਨੂੰ ਜੋ ਮਿਲਦਾ ਸੀ, ਉਹ ਮਿਲਦਾ ਰਹੇਗਾ। ਸਿੰਘ ਨੇ ਕਿਹਾ ਕਿ (ਕੁਝ ਮੈਂਬਰਾਂ ਦਾ) ਇਸ ਤਰ੍ਹਾਂ ਦਾ ਗੈਰ-ਜ਼ਿੰਮੇਵਾਰਾਨਾ ਵਤੀਰਾ ਸਹੀ ਨਹੀਂ ਹੈ। ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਹਰੇਕ ਸੂਬੇ ਅਤੇ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਹਿੱਤ ਵਿਚ, ਲੋਕਾਂ ਦੇ ਹਿੱਤ ਵਿਚ ਅਤੇ ਬਿਜਲੀ ਖੇਤਰ ਦੇ ਹਿੱਤ ਵਿਚ ਹੈ।


Story You May Like