The Summer News
×
Tuesday, 21 May 2024

ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਨਥੱਕ ਯਤਨ ਕੀਤੇ ਜਾਣਗੇ :-  ਡਾ. ਰੀਟਾ ਬਾਲਾ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ : ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ ਉੱਨਤੀ ਉਪਰੰਤ ਅੱਜ ਡਾ. ਰੀਟਾ ਬਾਲਾ ਨੇ ਬਤੌਰ ਸਿਵਲ ਸਰਜਨ ਆਪਣਾ ਨੇ ਅਹੁਦਾ ਸੰਭਾਲਿਆ ਗਿਆ।ਇਸ ਤੋਂ ਪਹਿਲਾਂ ਉਹ ਜਿਲ੍ਹਾ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ਼ ਵਲੋ ਡਾ. ਰੀਟਾ ਬਾਲਾ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਪਦ ਉੱਨਤੀ ਲਈ ਵਧਾਈ ਦੇ ਕੇ ਜੀ ਆਇਆਂ ਕਿਹਾ ਗਿਆ ।


ਇਸ ਮੌਕੇ ਡਾ. ਰੀਟਾ ਬਾਲਾ ਨੇ ਕਿਹਾ ਕਿ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਪਰਗਟ ਕਰਦਿਆਂ ਉਨ੍ਹਾਂ ਨੂੰ ਤਰੱਕੀ ਦੇ ਕੇ ਸਿਵਲ  ਸਰਜਨ ਸ਼੍ਰੀ ਮੁਕਤਸਰ ਦੀ ਜਿੰਮੇਵਾਰੀ ਸੌਂਪੀ ਹੈ। ਉਹ ਇਹ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਿਹਤ ਵਿਭਾਗ ਦੇ ਦਫਤਰਾਂ ਵਿਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ।


 ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਮੇਰਾ ਮੁੱਖ ਮਕਸਦ ਹੋਵੇਗਾ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਔਰਤਾਂ ਅਤੇ ਬੱਚਿਆਂ ਦਾ ਚੈੱਕਅਪ ਅਤੇ ਇਲਾਜ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਜੱਚਾ ਬੱਚਾ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਅਹੁਦਾ ਸੰਭਾਲਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਂਦੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਅਤੇ ਪਹਿਲ ਦੇ ਅਧਾਰ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।


ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ , ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮਾਲੋਜਿਸਟ,  ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਹਰਿਤਾ ਬਾਂਸਲ, ਹਰਜਿੰਦਰ ਸਿੰਘ ਡਰੱਗ ਇੰਸਪੈਕਟਰ, ਡਾ. ਜਤਿੰਦਰ ਵਿਰਕ ਫੂਡ  ਸੇਫਟੀ ਅਫਸਰ, ਮਨਪ੍ਰੀਤ ਕੌਰ, ਸਤਵੀਰ ਕੌਰ, ਰੁਪਿੰਦਰ ਕੌਰ ਸੁਪਰਡੰਟ, ਭੁਪਿੰਦਰ ਸਿੰਘ ਸਟੈਨੋ ਵੀ ਮੌਜੂਦ ਸਨ।        

Story You May Like