The Summer News
×
Saturday, 04 May 2024

ਅਸਮਾਨੀ ਬਿਜਲੀ ਡਿੱਗਣ ਕਾਰਨ ਘਰ ਦਾ ਕੀਮਤੀ ਸਮਾਨ ਸੜ ਕੇ ਸੁਆਹ

ਅਜਨਾਲਾ : ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਮੋਹਨ ਭੰਡਾਰੀਆਂ ਵਿੱਚ ਅੱਜ ਤੜਕੇ 3 ਵਜੇ ਦੇ ਕਰੀਬ ਹਨੇਰੇ ਵਿੱਚ ਇੱਕ ਘਰ ਵਿੱਚ ਅਸਮਾਨੀ ਬਿਜਲੀ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਘਰ ਦਾ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ, ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਦਲਬੀਰ ਸਿੰਘ ਪਿੰਡ ਮੋਹਨ ਭੰਡਾਰੀਆ ਦੇ ਘਰ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ। ਇਸ ਵਿੱਚ ਘਰ ਵਿੱਚ ਪਈ ਸੀਮਿੰਟ ਨਾਲ ਬਣੀ ਖੁਰਲੀ ਅਤੇ ਪਾਣੀ ਵਾਲੀ ਟੈਂਕੀ ਬੁਰੀ ਤਰ੍ਹਾਂ ਨੁਕਸਾਨੀ ਗਈ।


ਬਿਜਲੀ ਇੰਨੀ ਜ਼ੋਰਦਾਰ ਸੀ ਕਿ ਇਸ ਨਾਲ ਉਪਰਲੀ ਮੰਜ਼ਿਲ ਤੋਂ ਹੇਠਾਂ ਕੰਧਾਂ ਦੀਆਂ ਤਾਰਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਘਰ ਵਿਚ ਪਏ ਫਰਿੱਜ, ਵਾਸ਼ਿੰਗ ਮਸ਼ੀਨ, ਐਲ.ਈ.ਡੀ., ਪੱਖੇ, ਕੂਲਰ, ਇਨਵਰਟਰ ਬੈਟਰੀਆਂ ਅਤੇ ਹੋਰ ਇਲੈਕਟ੍ਰਾਨਿਕ ਸਾਮਾਨ ਬੁਰੀ ਤਰ੍ਹਾਂ ਸੜ ਗਿਆ ਅਤੇ ਵੱਡੀਆਂ ਤਰੇੜਾਂ ਆ ਗਈਆਂ | ਕੰਧਾਂ ਵਿੱਚ ਬਿਜਲੀ ਡਿੱਗਣ ਕਾਰਨ ਘਰ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਵੀ ਟੁੱਟ ਗਏ, ਜਿਸ ਕਾਰਨ ਘਰ ਦਾ 2 ਲੱਖ ਤੋਂ ਵੱਧ ਦਾ ਸਾਮਾਨ ਨੁਕਸਾਨਿਆ ਗਿਆ। ਜਦੋਂ ਇਹ ਅਸਮਾਨੀ ਬਿਜਲੀ ਡਿੱਗੀ ਤਾਂ ਆਸ-ਪਾਸ ਦੇ ਪਿੰਡਾਂ ਦੇ ਕਰੀਬ 30 ਹੋਰ ਘਰਾਂ ਦੀਆਂ ਤਾਰਾਂ ਵੀ ਸੜ ਗਈਆਂ ਅਤੇ ਆਰਥਿਕ ਨੁਕਸਾਨ ਹੋਇਆ।


Story You May Like