The Summer News
×
Thursday, 09 May 2024

ਹੁਨਰ ਵਿਕਾਸ ਕੇਂਦਰਾਂ ਦੇ ਸਹਿਯੋਗ ਲਈ ਵਰਧਮਾਨ ਸਪੈਸ਼ਲ ਸਟੀਲ ਆਈ ਅੱਗੇ

ਲੁਧਿਆਣਾ, 2 ਅਗਸਤ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਨਰ ਵਿਕਾਸ ਕੇਂਦਰਾਂ ਦੇ ਸਹਿਯੋਗ ਲਈ ਅੱਜ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ 3.6 ਲੱਖ ਰੁਪਏ ਦੀ ਰਾਸ਼ੀ ਵਾਲਾ ਚੈਕ ਸੌਂਪਿਆ ਗਿਆ।


ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਦੋ ਹੁਨਰ ਵਿਕਾਸ ਕੇਂਦਰਾਂ ਦੇ ਸਹਿਯੋਗ ਲਈ 7.2 ਲੱਖ ਦੀ ਸਾਲਾਨਾ ਗ੍ਰਾਂਟ ਲਈ ਅੱਗੇ ਆਏ ਹਨ ਜਿਸਦੇ ਤਹਿਤ ਉਨ੍ਹਾਂ ਵੱਲੋਂ ਪਹਿਲੀ ਕਿਸ਼ਤ ਵਜੋਂ 3.6 ਲੱਖ ਰੁਪਏ ਦਾ ਰਾਸ਼ੀ ਵਾਲਾ ਚੈਕ ਸੌਂਪਿਆ ਗਿਆ ਹੈ।


ਉਨ੍ਹਾਂ ਦੱਸਿਆ ਕਿ ਇਹ ਫੰਡ ਹੁਨਰ ਵਿਕਾਸ ਕੇਂਦਰਾਂ ਨੂੰ ਚਲਾਉਣ ਲਈ ਵਰਤੇ ਜਾਣਗੇ, ਜਿੱਥੇ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ।


ਉਨ੍ਹਾ ਦੱਸਿਆ ਕਿ ਇਹ ਦੋਵੇਂ ਕੇਂਦਰ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਹਨ ਅਤੇ ਇੱਥੇ ਸਮਾਜ ਦੇ ਪੱਛੜੇ ਵਰਗ ਦੀਆਂ ਔਰਤਾਂ ਨੂੰ ਸਿਲਾਈ ਦਾ ਕੋਰਸ ਕਰਵਾਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਵਿੱਚ ਮਦਦ ਕੀਤੀ ਜਾਂਦੀ ਹੈ।


ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਵੱਲੋਂ ਇਸ ਮੌਕੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਲੁਧਿਆਣਾ ਤੋਂ ਸ਼੍ਰੀ ਮਨੁਜ ਮਹਿਤਾ (ਸੀਨੀਅਰ ਵਾਈਸ ਪ੍ਰੈਜ਼ੀਡੈਂਟ – ਐਚ.ਆਰ. ਅਤੇ ਐਡਮਿਨ) ਅਤੇ ਸ਼੍ਰੀ ਅਮਿਤ ਧਵਨ (ਮੈਨੇਜਰ – ਐਡਮਿਨ) ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਸ਼ਲਾਘਾ ਕਰਦਿਆਂ ਕਿਹਾ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਪ੍ਰਬੰਧਕ ਸੀ.ਐਸ.ਆਰ. ਪਹਿਲਕਦਮੀਆਂ ਤਹਿਤ ਹਮੇਸ਼ਾ ਮੋਹਰੀ ਰੋਲ ਅਦਾ ਕਰਦੇ ਹਨ।


Story You May Like