The Summer News
×
Tuesday, 21 May 2024

ਵਿਜੀਲੈਂਸ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਕੀਤਾ ਗ੍ਰਿਫ਼ਤਾਰ 

ਫਰੀਦਕੋਟ/ਚੰਡੀਗੜ੍ਹ, 16 ਮਈ : ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੁਸ਼ਲਦੀਪ ਸਿੰਘ ਢਿੱਲੋਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ।


ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।


ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।


ਦੱਸ ਦੇਈਏ ਕਿ ਇਸ ਮਾਮਲੇ ਸਾਬਕਾ ਵਿਧਾਇਕ ਨੂੰ ਵਿਜੀਲੈਂਸ ਵਿਭਾਗ ਨੇ ਕਈ ਵਾਰ ਜਾਂਚ ਲਈ ਬੁਲਾਇਆ ਸੀ। ਜਿਸ ਵਿੱਚ ਵਿਧਾਇਕ ਨੇ ਜਾਂਚ ਵਿੱਚ ਸਹਿਯੋਗ ਦਿੱਤਾ ਸੀ। ਆਖਰ ਜਾਂਚ ਤੋਂ ਬਾਅਦ ਅੱਜ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫਤਾਰ ਕਰ ਲਿਆ।

Story You May Like