The Summer News
×
Thursday, 16 May 2024

15 ਅਗਸਤ ਦੇ ਮੱਦੇਨਜ਼ਰ ਵਧਾਈ ਜਾਵੇ ਚੌਕਸੀ, ਸ਼ਰਾਰਤੀ ਅਨਸਰਾਂ ਖਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ : DGP ਗੋਰਵ ਯਾਦਵ

(ਭਰਤ ਸ਼ਰਮਾ)


ਲੁਧਿਆਣਾ : ਪੰਜਾਬ ਦੇ ਡੀਜੀਪੀ ਉਹਦਾ ਸਾਂਭਣ ਤੋਂ ਬਾਅਦ ਪਹਿਲੀ ਵਾਰ ਅੱਜ ਲੁਧਿਆਣਾ ਪੁਲਿਸ ਲਾਈਨ ਪਹੁੰਚੇ ਇਸ ਦੌਰਾਨ ਉਨ੍ਹਾਂ ਲੁਧਿਆਣਾ ਪਰ ‘ਚ ਤੈਨਾਤ ਪੁਲਿਸ ਦੇ ਸੀਨੀਅਰ ਅਫਸਰਾਂ ਦੇ ਨਾਲ ਬੈਠਕ ਕੀਤੀ ਹਾਲਾਂਕਿ ਬੈਠਕ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ ਪਰ ਡੀਜੀਪੀ ਲਿਜਾਣ ਤੋਂ ਬਾਅਦ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਰੂਰ ਦੱਸਿਆ ਕਿ ਡੀਜੀਪੀ ਨੇ ਸਾਰੇ ਸੀਨੀਅਰ ਅਫ਼ਸਰਾਂ ਨਾਲ ਬੈਠਕ ਕੀਤੀ ਹੈ ਅਤੇ ਮਨ ਨੂੰ ਨਿਰਦੇਸ਼ ਜਾਰੀ ਕੀਤੇ ਨਹੀਂ ਕਿ ਨਸ਼ੇ ਦੇ ਖ਼ਿਲਾਫ਼ ਸਖ਼ਤੀ ਦੇ ਨਾਲ ਨਜਿੱਠਿਆ ਜਾਵੇ ਉਨ੍ਹਾਂ ਨੇ ਕਿਹਾ ਜੋ ਵੀ ਸਮਾਜ ਵਿਰੋਧੀ ਅਨਸਰ ਨੇ ਜਾਂ ਜਿਨ੍ਹਾਂ ਦਾ ਕ੍ਰਿਮੀਨਲ ਰਿਕਾਰਡ ਹੈ |


ਉਨ੍ਹਾਂ ਤੇ ਪੁਲੀਸ ਨਜ਼ਰਸਾਨੀ ਹੋਵੇ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਵੀ ਡੀਜੀਪੀ ਵੱਲੋਂ ਸ਼ਹਿਰ ਭਰ ਦੇ ਵਿੱਚ ਨਾਕੇਬੰਦੀ ਕਰ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨੱਥ ਪਾਉਣ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ ਇਸ ਤੋਂ ਇਲਾਵਾ ਲੋਕਾਂ ਦੇ ਨਾਲ ਚੰਗਾ ਤਾਲਮੇਲ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰੇ ਲਈ ਵੀ ਡੀਜੀਪੀ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਨੇ ਉਨ੍ਹਾਂ ਇਹ ਵੀ ਦੱਸਿਆ ਕਿ ਜੋ ਵੀ ਪੈਂਡਿੰਗ ਕੰਪਲੇਂਟਸ ਨੇ ਉਨ੍ਹਾਂ ਦਾ ਨਿਪਟਾਰਾ ਹੋਵੇ| ਉਨ੍ਹਾਂ ਇਹ ਵੀ ਕਿਹਾ ਕਿ ਜੋ ਜਥੇਬੰਦੀਆਂ ਕਾਨੂੰਨ ਵਿਵਸਥਾ ਲਈ ਖ਼ਤਰਾ ਪੈਦਾ ਕਰਦੀਆਂ ਨੇ ਜਾਂ ਫਿਰ ਕਿਸੇ ਤਰ੍ਹਾਂ ਦਾ ਕੋਈ ਹੋਰ ਅਜਿਹਾ ਕੰਮ ਕਰਦੀਆਂ ਨੇ ਜਿਸ ਵਿਚ ਕਾਨੂੰਨ ਦੀ ਉਲੰਘਣਾ ਹੋਵੇ ਉਸ ਸਬੰਧੀ ਵੀ ਉਨ੍ਹਾਂ ਨੂੰ ਮਿਲ ਕੇ ਸਹਿਯੋਗ ਕਰਨ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ |


Story You May Like