The Summer News
×
Tuesday, 21 May 2024

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ




ਬਟਾਲਾ, 30 ਅਪ੍ਰੈਲ: ਡਾ ਸ਼ਾਇਰੀ ਭੰਡਾਰੀ,ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ-2024 ਦੌਰਾਨ ਵੋਟਿੰਗ ‘ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਲਈ ’ਮਿਸ਼ਨ ਸਵੀਪ’ ਤਹਿਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਖਾਸਕਰਕੇ ਨਵੇਂ ਬਣੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ’ਤੇ ਰਾਸ਼ਟਰੀ ਵੋਟਿੰਗ ਪ੍ਰਤੀਸ਼ਤਾ (67.40 ਫ਼ੀਸਦੀ) ਤੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਬੂਥਾਂ/ਖੇਤਰਾਂ ਵਿੱਚ ਵੋਟਰਾਂ ਨੂੰ ਉਤਸ਼ਾਹਿਤ/ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਵੀਪ ਗਤੀਵਿਧੀਆਂ/ਕੈਂਪ ਲਗਾਏ ਗਏ ਹਨ ਅਤੇ ਸਵੀਪ ਟੀਮ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨਾਂ ਨੇ ਅੱਗੇ ਦੱਸਿਆ ਕਿ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਅਹਿਮੀਅਤ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਦਾ ਰਹੀ ਹੈ ਅਤੇ ਵੋਟਰਾਂ ਨੂੰ  ਬਿਨ੍ਹਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।


 

 



 

Story You May Like