The Summer News
×
Friday, 10 May 2024

ਮੌਸਮ ਨੇ ਲਈ ਕਰਵਟ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਚੰਡੀਗੜ੍ਹ : ਪੰਜਾਬ ‘ਚ ਕੁਝ ਸਮੇਂ ਤੋਂ ਕੜਾਕੇ ਦੀ ਗਰਮੀ ਪੈ ਰਹੀ ਸੀ, ਅਜਿਹੇ ‘ਚ ਮੌਸਮ ਨੇ ਕਰਵਟ ਲਈ ਹੈ। ਸ਼ਨਿਵਾਰ ਸਵੇਰ ਤੋਂ ਹੀ ਬਦਲ ਛਾ ਗਏ ਸੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ। ਮੌਸਮ ਵਿਭਾਗ ਅਨੁਸਾਰ, ਅੰਮ੍ਰਿਤਸਰ ਸਮੇਤ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਬੱਦਲ ਛਾਏ ਰਹਿਣਗੇ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।


ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਕੁਝ ਹਿੱਸਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਾਵਾਰ ਨੂੰ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ।


Story You May Like