Congress promises Rs 1 lakh to every poor family, every year-Warring says
ਮੌਸਮ: ਪੰਜਾਬ 'ਚ ਭਾਰੀ ਮੀਂਹ ਤੇ ਗੜੇਮਾਰੀ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲਿਆਂ 'ਚ ਅੱਜ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰ ਤੋਂ ਹੀ ਹੋਈ ਬਾਰਿਸ਼ ਦੇ ਨਾਲ-ਨਾਲ ਜ਼ਿਲ੍ਹਾ ਕਪੂਰਥਲਾ, ਮੋਗਾ ਵਿੱਚ ਵੀ ਗੜੇਮਾਰੀ ਹੋਈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਕਸ਼ਮੀਰ ਘਾਟੀ ਦੇ ਉਪਰਲੇ ਇਲਾਕਿਆਂ 'ਚ ਚੰਗੀ ਮਾਤਰਾ 'ਚ ਬਰਫਬਾਰੀ ਹੋਈ, ਜਿਸ ਕਾਰਨ ਇਲਾਕੇ 'ਚ ਬਰਫ ਦੀ ਚਿੱਟੀ ਚਾਦਰ ਫੈਲ ਗਈ, ਉਥੇ ਹੀ ਸ਼੍ਰੀਨਗਰ ਸਮੇਤ ਮੈਦਾਨੀ ਇਲਾਕਿਆਂ 'ਚ ਬਾਰਿਸ਼ ਹੋਈ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਦੇ ਸਕੀ ਰਿਜ਼ੋਰਟ ਸਮੇਤ ਘਾਟੀ।