The Summer News
×
Monday, 29 April 2024

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ ਕੀਤੇ ਜਾਣਗੇ ਆਯੋਜਿਤ

ਤਮੰਨਾ ਬੇਦੀ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ ਕੀਤੇ ਜਾਣਗੇ । ਇਸ ਕੀਰਤਨ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਤੋਂ ਹਜ਼ੂਰੀ ਰਾਗੀ ਪੁੱਜਣਗੇ ਜੋ ਕਿ ਸੰਗਤਾਂ ਨੂੰ ਨਿਹਾਲ ਕਰਨਗੇ । ਇਹ ਹਫਤਾਵਾਰੀ ਸਮਾਗਮ ਅਗਸਤ ਮਹੀਨੇ ਦੀ 8 , 14, 21 ਅਤੇ 28 ਤਰੀਕ ਨੂੰ ਕੀਤਾ ਜਾਵੇਗਾ । ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਅਟੁੱਟ ਲੰਗਰ ਵਰਤਾਇਆ ਜਾਵੇਗਾ । ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਵੱਲੋਂ ਸਾਰੀਆਂ ਹੀ ਸੰਗਤਾਂ ਨੂੰ ਇਸ ਹਫ਼ਤਾਵਾਰੀ ਕੀਰਤਨ ਸਮਾਗਮ ਚ ਪੁੱਜਣ ਦੀ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਅਤੇ ਸੰਗਤਾਂ ਨੂੰ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ।


Story You May Like