The Summer News
×
Friday, 17 May 2024

ਵਿਸ਼ਵ ਮੰਦੀ ਦੇ ਕਾਰਨ ਕਿਉਂ ਘੱਟ ਰਹੀਆਂ ਨੇ ਕੱਚੇ ਤੇਲ ਦੀਆਂ ਕੀਮਤਾਂ, ਜਾਣੋਂ ਕੀ ਹੈ ਪੂਰਾ ਮਾਮਲਾ, ਕਿਸ ਨੂੰ ਮਿਲੇਗਾ ਫਾਇਦਾ

ਦਿੱਲੀ: ਵਿਸ਼ਵਵਿਆਪੀ ਮੰਦੀ ਦੇ ਵਧਦੇ ਖ਼ਤਰੇ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਸਾਲ 2023 ਲਈ ਆਪਣੇ ਗਲੋਬਲ ਵਿਕਾਸ ਦੇ ਅਨੁਮਾਨ ਨੂੰ ਘਟਾ ਦਿੱਤਾ। ਵੀਰਵਾਰ ਸਵੇਰੇ ਬ੍ਰੈਂਟ ਆਇਲ 92.72 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਇਸ ਤੋਂ ਇਲਾਵਾ ਕੱਚਾ ਤੇਲ ਡਬਲਯੂ.ਟੀ.ਆਈ. ਵੀ 87.38 ਡਾਲਰ ਪ੍ਰਤੀ ਬੈਰਲ ਹੇਠਾਂ ਕਾਰੋਬਾਰ ਕਰਦਾ ਦੇਖਿਆ ਗਿਆ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਵੀ ਰਾਹਤ ਮਿਲੀ ਹੈ। ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।


ਅੱਜ ਦਿੱਲੀ 'ਚ ਵੀਰਵਾਰ ਨੂੰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।ਦੂਜੇ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ


ਵੀਰਵਾਰ ਨੂੰ ਨੋਇਡਾ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਗੁਰੂਗ੍ਰਾਮ 'ਚ ਪੈਟਰੋਲ 97.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ ਲਖਨਊ 'ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ ਦੀ ਕੀਮਤ 89.76 ਰੁਪਏ ਪ੍ਰਤੀ ਲੀਟਰ ਹੈ।

Story You May Like