The Summer News
×
Monday, 20 May 2024

ਚੰਡੀਗੜ੍ਹ ਸਣੇ ਪੰਜਾਬ ਤੇ ਹਰਿਆਣਾ ਵਿਚ ਅਗਲੇ 4 ਦਿਨ ਲਈ Yellow ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

ਚੰਡੀਗੜ੍ਹ (ਏਕਤਾ): ਪਹਾੜਾਂ ਉਤੇ ਮੀਂਹ, ਬਰਫਬਾਰੀ ਅਤੇ ਨਵੀਂ ਪੱਛਮੀ ਗੜਬੜੀ ਦੇ ਆਉਣ ਨਾਲ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਅਗਲੇ ਦੋ-ਤਿੰਨ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਜਾਣ ਦੀ ਸੰਭਾਵਨਾ ਹੈ।


ਪਿਛਲੇ 24 ਘੰਟਿਆਂ ਦੌਰਾਨ ਇੱਥੇ ਮੀਂਹ ਅਤੇ ਬਰਫ਼ਬਾਰੀ ਵੀ ਹੋਈ ਹੈ। ਜਿਸ ਦੇ ਕਾਰਨ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਤਿੰਨ ਚਾਰ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।


ਹੁਣ ਲੋਕਾਂ ਨੂੰ ਥੋੜਾ ਸਾਵਧਾਨ ਰਹਿਣ ਦੀ ਚੇਤਾਵਨੀ ਦਿਤੀ ਗਈ ਹੈ। ਸੰਘਣੀ ਧੁੰਦ ਪੈ ਰਹੀ ਹੈ। ਅੰਮ੍ਰਿਤਸਰ ਦੇ ਨਾਲ-ਨਾਲ ਗੁਰਦਾਸਪੁਰ ਅਤੇ ਪਹਾੜਾਂ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਸਮੇਤ ਕਈ ਜ਼ਿਲ੍ਹਿਆਂ ਵਿੱਚ ਚਿਤਾਵਨੀ ਦਿੱਤੀ ਗਈ ਹੈ। ਲੋਕਾਂ ਨੂੰ ਰਾਤ ਅਤੇ ਸਵੇਰੇ ਜਦੋਂ ਤੁਸੀਂ ਗੱਡੀ ਚਲਾ ਰਹੇ ਹੋ ਤਾਂ ਬਹੁਤ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਕੋਹਰੇ ਦੇ ਨਾਲ-ਨਾਲ ਸੀਤ ਲਹਿਰ ਵੀ ਵਧੀ ਹੈ।


ਹਾਲਾਂਕਿ 3 ਤੋਂ 4 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਕੱਲ੍ਹ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 20.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 20.5, ਲੁਧਿਆਣਾ ਵਿਚ 21.3, ਪਟਿਆਲਾ ’ਚ 21.6, ਪਠਾਨਕੋਟ ਵਿੱਚ 21.6, ਬਠਿੰਡਾ ’ਚ 21, ਗੁਰਦਾਸਪੁਰ ਵਿੱਚ 22, ਨਵਾਂ ਸ਼ਹਿਰ ਵਿੱਚ 22, ਬਰਨਾਲਾ ਵਿੱਚ 20.7, ਫ਼ਰੀਦਕੋਟ ’ਚ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

Story You May Like