The Summer News
×
Tuesday, 21 May 2024

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕੀਤੀ ਪ੍ਰੈਸ ਕਾਨਫਰੰਸ, ਦੇਖੋ Live

ਚੰਡੀਗੜ੍ਹ : ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰੈਸ ਕਾਨਫਰੰਸ ਕੀਤੀ। ਜਿਸ 'ਚ  ਉਹਨਾਂ ਨੇ ਕਿਹਾ ਕਿ ਪਾਰਟੀ ਦੇ ਹੁਕਮਾਂ ਮੁਤਾਬਕ ਅਸੀਂ ਆਪਣੇ ਪ੍ਰੋਗਰਾਮ ਸ਼ੁਰੂ ਕਰਨ ਲੱਗੇ ਹਾਂ। ਦੱਸ ਦੇਈਏ ਕਿ 117 ਵਿਧਾਨ ਸਭਾ ਹਲਕਿਆਂ ਵਿੱਚ 10 ਜੁਲਾਈ ਤੋਂ ਮੀਟਿੰਗਾਂ ਸ਼ੁਰੂ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਵਲੋਂ ਇਸ ਦਾ ਨਾਮ ਪੰਜਾਬ ਯੂਥ ਮਿਲਣੀ ਰੱਖਿਆ ਗਿਆ ਹੈ। ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ 10 ਜੁਲਾਈ ਤੋਂ ਉਹ ਹਰੇਕ ਵਿਧਾਨ ਸਭਾ ਹਲਕੇ ਵਿੱਚ ਜਾਣਗੇ। ਇਹ ਵੀ ਕਿਹਾ ਗਿਆ ਹੈ ਕਿ ਉਹ ਨੌਜਵਾਨਾਂ ਕੋਲ ਜਾ ਕੇ ਉਨ੍ਹਾਂ ਦੇ ਵਿਚਾਰ ਸੁਣਨਗੇ, ਜੋ ਕਿ ਮੀਟਿੰਗ ਦੇ ਰੂਪ ਵਿੱਚ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਹਰ ਇਕ ਨੌਜਵਾਨ ਤੱਕ ਪਹੁੰਚ ਕੀਤੀ ਜਾਵੇਗੀ। ਇਸਦੇ ਨਾਲ ਹੀ ਨੌਜਵਾਨਾਂ ਨੂੰ ਪਾਰਟੀ ਲਈ ਸਿੱਧਾ ਕੰਮ ਕਰਨ ਦਾ ਮੌਕਾ ਵੀ ਦੇਣਗੇ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵਿਅਕਤੀ ਪੰਜਾਬ ਜਾਂ ਪੰਜਾਬੀਅਤ ਲਈ ਕੰਮ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਮੌਕਾ ਦਿੱਤਾ ਜਾਵੇਗਾ।  

Story You May Like